Headline: ਤਰਣਤਾਰਨ ਦੇ ਲਾਅ ਕਾਲਜ ‘ਚ ਗੋਲੀਆਂ ਨਾਲ ਦਹਿਸ਼ਤ, ਵਿਦਿਆਰਥਣ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

0
71

ਖ਼ਬਰ:

ਤਰਣਤਾਰਨ ਦੇ ਇੱਕ ਲਾਅ ਕਾਲਜ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਨੇ ਕਾਲਜ ਵਿੱਚ ਦਾਖ਼ਲ ਹੋ ਕੇ ਇੱਕ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ।

ਮ੍ਰਿਤਕ ਵਿਦਿਆਰਥਣ ਦੀ ਪਛਾਣ ਨੌਸ਼ਹਿਰਾ ਪੰਨੂ ਦੀ ਰਹਿਣ ਵਾਲੀ ਸੰਦੀਪ ਕੌਰ ਵਜੋਂ ਹੋਈ ਹੈ, ਜੋ ਲਾਅ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ। ਉੱਥੇ ਹੀ ਨੌਜਵਾਨ ਦੀ ਪਛਾਣ ਪਿੰਡ ਮੱਲਿਆਂ ਦੇ ਰਹਿਣ ਵਾਲੇ ਪ੍ਰਿੰਸ ਰਾਜ ਸਿੰਘ ਵਜੋਂ ਹੋਈ ਹੈ।

ਸ਼ੁਰੂਆਤੀ ਜਾਣਕਾਰੀ ਮੁਤਾਬਕ, ਨੌਜਵਾਨ ਨੇ ਕਾਲਜ ਵਿੱਚ ਦਾਖ਼ਲ ਹੋ ਕੇ ਸੰਦੀਪ ਕੌਰ ਦੇ ਮੱਥੇ ‘ਤੇ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਲਾਤਾਂ ‘ਤੇ ਕਾਬੂ ਪਾਇਆ। ਪੁਲਿਸ ਨੇ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਲਜ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਵਿੱਚ ਇਸ ਘਟਨਾ ਤੋਂ ਬਾਅਦ ਭਾਰੀ ਦਹਿਸ਼ਤ ਦਾ ਮਾਹੌਲ ਹੈ।

LEAVE A REPLY

Please enter your comment!
Please enter your name here