ਜਲੰਧਰ: ਨਿਗਮ ਹਾਊਸ ਦੀ ਮੀਟਿੰਗ ‘ਚ ਕੌਂਸਲਰ ਹੈਪੀ ਨੇ ਜ਼ੋਰ ਸ਼ੋਰ ਨਾਲ ਚੁੱਕਿਆ ਗੁਰੂ ਤੇਗ ਬਹਾਦਰ ਨਗਰ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ

0
136

 

ਜਲੰਧਰ ਦੇ ਵਾਰਡ ਨੰ. 35 ਦੀ ਕੌਂਸਲਰ ਅਤੇ ਨਿਗਮ ਦੀਆਂ 4 ਐਡਹਾਕ ਕਮੇਟੀਆਂ ਦੀ ਮੈਂਬਰ ਹਰਸ਼ਰਨ ਕੌਰ ਹੈਪੀ ਨੇ ਅੱਜ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਆਪਣੇ ਵਾਰਡ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਬੜੇ ਜ਼ੋਰ-ਸ਼ੋਰ ਨਾਲ ਚੁੱਕਿਆ। ਹੈਪੀ ਨੇ ਕਿਹਾ ਕਿ ਟੁੱਟੀਆਂ ਸੜਕਾਂ ਕਾਰਨ ਗੁਰੂ ਤੇਗ ਬਹਾਦਰ ਨਗਰ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਹੈਪੀ ਨੇ ਕਿਹਾ ਕਿ ਪਹਿਲਾਂ ਤਾਂ ਬਿਨਾਂ ਪਲੈਨਿੰਗ ਕੀਤਿਆਂ ਪਾਈਪ ਲਾਈਨ ਪਾਉਣ ਲਈ ਇਲਾਕੇ ਦੀਆਂ ਸਾਰੀਆਂ ਸੜਕਾਂ ਤੋੜ ਦਿੱਤੀਆਂ ਤੇ ਹੁਣ ਟੁੱਟੀਆਂ ਸੜਕਾਂ ਬਣਾਉਣ ਵਿਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਸ਼ਹਿਰ ਦਾ ਪਾਸ਼ ਇਲਾਕਾ ਹੈ ਤੇ ਲੋਕਾਂ ਨੇ ਕਰੋੜਾਂ ਰੁਪਏ ਲਗਾ ਕੇ ਇੱਥੇ ਕੋਠੀਆਂ ਬਣਾਈਆਂ ਨੇ ਤੇ ਅੱਜ ਦੇ ਬਣੇ ਹਾਲਾਤਾਂ ਕਾਰਨ ਬਹੁਤ ਸਾਰੇ ਇਲਾਕਾ ਨਿਵਾਸੀਆਂ ਨੇ ਆਪਣੀਆਂ ਕੋਠੀਆਂ ਵੇਚਣੀਆਂ ਲਗਾ ਦਿੱਤੀਆਂ ਹਨ। ਹੈਪੀ ਨੇ ਮੇਅਰ ਵਨੀਤ ਧੀਰ ਅਤੇ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਮੈਨਬ੍ਰੋ ਚੌਂਕ ਤੋਂ ਟੀ-ਪੁਆਇੰਟ ਤੱਕ ਦੀ ਸੜਕ ਬਣਾ ਕੇ ਦਿੱਤੀ ਜਾਵੇ ਤਾਂ ਜੋ ਨਰਕ ਭੋਗ ਰਹੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ‘ਤੇ ਮੇਅਰ ਵਨੀਤ ਧੀਰ ਨੇ ਕੌਂਸਲਰ ਹੈਪੀ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਇਸ ਮੰਗ ‘ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here