ਜਲੰਧਰ: Ashok Mittal ਦੇ ਘਰ Enforcement Directorate ਦੀ ਰੇਡ ‘Typical Modi Style’ — Bhagwant Mann ਤੇ Arvind Kejriwal ਦਾ ਵੱਡਾ ਬਿਆਨ

0
241

ਬਿਊਰੋ: ਦੇਸ਼, ਪੰਜਾਬ ਅਤੇ ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ AAP ਦੇ ਰਾਜ੍ਯ ਸਭਾ ਸੰਸਦ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਦੇ ਘਰ ਸਮੇਤ 9 ਥਾਵਾਂ ‘ਤੇ ED ਵੱਲੋਂ ਰੇਡ ਕੀਤੀ ਗਈ ਹੈ। ਰੇਡ ਦੌਰਾਨ ਅਸ਼ੋਕ ਮਿੱਤਲ ਜਲੰਧਰ ਸਥਿਤ ਆਪਣੇ ਘਰ ਵਿੱਚ ਹੀ ਮੌਜੂਦ ਸਨ। ਇਸ ਦੌਰਾਨ ਅਧਿਕਾਰੀ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਅਤੇ AAP ਸੁਪਰੀਮੋ Arvind Kejriwal ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਇਸਨੂੰ “Typical Modi Style” ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ Bharatiya Janata Party ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਉੱਥੇ ਹੀ ਫਿਲਹਾਲ ਰੇਡ ਨੂੰ ਲੈ ਕੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ Raghav Chadha ਨੂੰ ਹਟਾ ਕੇ ਉਨ੍ਹਾਂ ਨੂੰ ਰਾਜ੍ਯ ਸਭਾ ਦਾ ਡਿਪਟੀ ਲੀਡਰ ਬਣਾਇਆ ਗਿਆ ਸੀ।

LEAVE A REPLY

Please enter your comment!
Please enter your name here