ਜਲੰਧਰ: ਗੋਲੀ ਚੱਲੀ ਠਾ-ਠਾ! RTI ਐਕਟਿਵਿਸਟ ਸਿਮਰਨਜੀਤ ਸਿੰਘ ਦਾ ਫਿਲਮੀ ਅੰਦਾਜ਼ ‘ਚ ਕਤਲ, ਪੜ੍ਹੋ ਤੇ ਵੇਖੋ

0
98

ਬਿਊਰੋ : ਜਲੰਧਰ

ਜਲੰਧਰ-ਫਗਵਾੜਾ ਹਾਈਵੇ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਲਾਅ ਗੇਟ ਨੇੜੇ ਗੋਲੀਆਂ ਚੱਲਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ RTI ਐਕਟਿਵਿਸਟ ਸਿਮਰਨਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਹੜਕੰਪ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਜ਼ਿਕਰਯੋਗ ਹੈ ਕਿ ਕਰੀਬ 11 ਮਹੀਨੇ ਪਹਿਲਾਂ ਵੀ ਸਿਮਰਨਜੀਤ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਉਸ ਸਮੇਂ ਮਾਡਲ ਟਾਊਨ ਵਿੱਚ ਇੱਕ ਜਿਮ ਦੇ ਬਾਹਰ ਹੋਈ ਫਾਇਰਿੰਗ ਦੌਰਾਨ ਉਹ ਵਾਲ-ਵਾਲ ਬਚ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here