ਜਲੰਧਰ ‘ਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਿਲਿਆ ਭਰਵਾਂ ਹੁੰਗਾਰਾ, ਮੀਰਾ ਗਾਰਡਨ, ਹਰਬੰਸ ਐਨਕਲੇਵ ਅਤੇ ਪਿੰਡ ਨਾਹਲਾ ਵਿੱਚ ਭਰੇ ਗਏ ਫਾਰਮ

0
188

Daily Headline Punjab (Ankush):ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਲੰਧਰ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਾਰ ਵਧੀਆ ਹੁੰਗਾਰਾ ਮਿਲ ਰਿਹਾ ਹੈ।

ਇਸੇ ਕੜੀ ਤਹਿਤ ਮੀਰਾ ਗਾਰਡਨ, ਹਰਬੰਸ ਐਨਕਲੇਵ ਅਤੇ ਪਿੰਡ ਨਾਹਲਾ ਵਿੱਚ ਵੱਡੀ ਗਿਣਤੀ ਵਿੱਚ ਯੋਗ ਮਹਿਲਾਵਾਂ ਦੇ ਫਾਰਮ ਭਰੇ ਗਏ। ਇਹ ਰਜਿਸਟ੍ਰੇਸ਼ਨ ਮੁਹਿੰਮ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਕਰਵਾਈ ਗਈ।

ਫਾਰਮ ਭਰਨ ਲਈ ਪਹੁੰਚੀਆਂ ਮਹਿਲਾਵਾਂ ਨੇ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ ਅਤੇ ਘਰੇਲੂ ਖਰਚਿਆਂ ਵਿੱਚ ਵੀ ਰਾਹਤ ਮਿਲੇਗੀ। ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਮਹਿਲਾਵਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਈਆਂ ਨੇ ਇਸ ਯੋਜਨਾ ਨੂੰ ਲੋਕ ਭਲਾਈ ਵੱਲ ਇੱਕ ਅਹਿਮ ਕਦਮ ਦੱਸਿਆ।

ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਦੇ ਫਾਰਮ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਭਰੇ ਜਾ ਰਹੇ ਹਨ, ਤਾਂ ਜੋ ਹਰ ਹੱਕਦਾਰ ਮਹਿਲਾ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਰਜਿਸਟ੍ਰੇਸ਼ਨ ਮੁਹਿੰਮ ਜਾਰੀ ਰਹੇਗੀ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਨਾਲ ਜੋੜਿਆ ਜਾਵੇਗਾ।

ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਮਹਿਲਾਵਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਹੋਰ ਬਿਹਤਰ ਢੰਗ ਨਾਲ ਪੂਰਾ ਕਰ ਸਕਣਗੀਆਂ। ਜਲੰਧਰ ਦੇ ਇਨ੍ਹਾਂ ਇਲਾਕਿਆਂ ਵਿੱਚ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸਰਕਾਰ ਦੀ ਇਸ ਭਲਾਈ ਯੋਜਨਾ ਨੂੰ ਸਕਾਰਾਤਮਕ ਢੰਗ ਨਾਲ ਸਵੀਕਾਰ ਕਰ ਰਹੇ ਹਨ।

 

LEAVE A REPLY

Please enter your comment!
Please enter your name here